ਹਿਜਾਬ ਮੁੱਦੇ ਤੇ ਈਰਾਨੀ ਨੇਤਾ ਨੇ ਅਮਰੀਕਾ ‘ਤੇ ਲਗਾਇਆ ਦੋਸ਼

ਪੁਲਿਸ ਹਿਰਾਸਤ ਵਿੱਚ ਮਹਿਸਾ ਅਮੀਨੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਦੰਗੇ ਭੜਕ ਰਹੇ ਹਨ। ਸੋਮਵਾਰ ਨੂੰ ਈਰਾਨ ਦੇ ਸੁਪਰੀਮ ਲੀਡਰ ਅਲੀ ਖਮੇਨੀ ਨੇ ਪਹਿਲੀ ਵਾਰ ਪੂਰੇ ਮਾਮਲੇ ‘ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਦੇਸ਼ ਵਿੱਚ ਚੱਲ ਰਹੇ ਦੰਗਿਆਂ ਲਈ ‘ਵਿਦੇਸ਼ੀ ਸਾਜ਼ਿਸ਼’ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਯਾਤੁੱਲਾ ਅਲੀ ਖਮੇਨੀ ਨੇ ਈਰਾਨ ‘ਚ ਚੱਲ ਰਹੇ ਪ੍ਰਦਰਸ਼ਨਾਂ ਲਈ ਅਮਰੀਕਾ ਅਤੇ ਇਜ਼ਰਾਈਲ ‘ਤੇ ਦੋਸ਼ ਲਗਾਇਆ ਹੈ। ਖਮੇਨੀ ਨੇ ਵਿਰੋਧ ਪ੍ਰਦਰਸ਼ਨਾਂ ਨੂੰ ਵਿਦੇਸ਼ੀ ਸਾਜ਼ਿਸ਼ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਈਰਾਨ ‘ਚ ਹੋ ਰਹੇ ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਪਿੱਛੇ ਅਮਰੀਕਾ ਅਤੇ ਇਜ਼ਰਾਈਲ ਦਾ ਹੱਥ ਹੈ। ਖਮੇਨੀ ਨੇ ਅੱਗੇ ਕਿਹਾ ਕਿ ਵਿਦੇਸ਼ੀ ਤਾਕਤਾਂ ਇਨ੍ਹਾਂ ਪ੍ਰਦਰਸ਼ਨਾਂ ਰਾਹੀਂ ਈਰਾਨ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ। ਖਮੇਨੀ ਨੇ ਈਰਾਨੀ ਪੁਲਿਸ ਹਿਰਾਸਤ ਵਿੱਚ 22 ਸਾਲਾ ਮਾਹਸਾ ਅਮੀਨੀ ਦੀ ਮੌਤ ‘ਤੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਅਮੀਨੀ ਨੂੰ ਇਰਾਨ ਦੀ ਪੁਲਿਸ ਨੇ ਕਥਿਤ ਤੌਰ ‘ਤੇ ਹਿਜਾਬ ਨੂੰ ਸਹੀ ਢੰਗ ਨਾਲ ਨਾ ਪਹਿਨਣ ਕਾਰਨ ਹਿਰਾਸਤ ਵਿੱਚ ਲਿਆ ਸੀ ਅਤੇ ਅਮੀਨੀ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਤਹਿਰਾਨ ਵਿੱਚ ਪੁਲਿਸ ਸਿਖਿਆਰਥੀਆਂ ਦੇ ਇੱਕ ਕਾਡਰ ਨੂੰ ਸੰਬੋਧਿਤ ਕਰਦੇ ਹੋਏ, ਖਮੇਨੀ ਨੇ ਕਿਹਾ ਕਿ ਦੰਗੇ ਚੰਗੀ ਤਰ੍ਹਾਂ ਯੋਜਨਾਬੱਧ ਸਨ। ਇਸ ਪਿੱਛੇ ਅਮਰੀਕਾ ਅਤੇ ਯਹੂਦੀ ਹਕੂਮਤ ਦਾ ਹੱਥ ਹੈ। ਦੱਸ ਦੇਈਏ ਕਿ ਮਹਿਸਾ ਅਮੀਨੀ ਦੀ ਪੁਲਿਸ ਹਿਰਾਸਤ ਵਿੱਚ ਮੌਤ ਦੇ ਤਿੰਨ ਹਫ਼ਤੇ ਬਾਅਦ ਵੀ ਦੇਸ਼ ਭਰ ਵਿੱਚ ਹਿਜਾਬ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਈਰਾਨ ਸਰਕਾਰ ਇਨ੍ਹਾਂ ਪ੍ਰਦਰਸ਼ਨਾਂ ਨੂੰ ਲੈ ਕੇ ਬਹੁਤ ਸਖ਼ਤ ਰੁਖ਼ ਅਪਣਾ ਰਹੀ ਹੈ।

Total Views: 205 ,
Real Estate