ਗੈਂਗਸਟਰ ਭੱਜਣ ਦਾ ਮਾਮਲਾ: ਪੁਲਿਸ ਅਫਸਰ 7 ਦਿਨ ਦੇ ਰਿਮਾਂਡ ’ਤੇ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਦੇ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਸਥਾਨਕ ਅਦਾਲਤ ਨੇ 7 ਅਕਤੂਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਉਸ ਦਾ ਮਾਨਸਾ ਦੇ ਸਿਵਲ ਹਸਪਤਾਲ ਵਿੱਚੋਂ ਡਾਕਟਰੀ ਮੁਆਇਨਾ ਕਰਵਾਇਆ ਗਿਆ। ਪੁਲੀਸ ਵੱਲੋਂ ਉਸ ਨੂੰ ਹਸਪਤਾਲ ਵਿੱਚ ਬਿਨਾਂ ਹੱਥਕੜੀ ਤੋਂ ਲਿਜਾਣ ਦਾ ਮਾਮਲਾ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਉਧਰ ਟੀਨੂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲੀਸ ਵੱਲੋਂ ਸੀਆਈਏ ਦੇ ਇੰਚਾਰਜ ਪ੍ਰਿਤਪਾਲ ਸਿੰਘ ਖਿਲਾਫ਼ ਦਰਜ ਐੱਫਆਈਆਰ ਮੁਤਾਬਕ ਸਬ-ਇੰਸਪੈਕਟਰ ਇਕ ਕਤਲ ਕੇਸ ਵਿੱਚ ਹਥਿਆਰਾਂ ਦੀ ਬਰਾਮਦਗੀ ਲਈ ਟੀਨੂ ਨੂੰ ਸੀਆਈਏ ਥਾਣੇ ਤੋਂ ਲੈ ਗਿਆ ਸੀ, ਜਿਸ ਦੌਰਾਨ ਗੈਂਗਸਟਰ ਉਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਐੱਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਮੁਲਜ਼ਮ ਸਾਜ਼ਿਸ਼ ਤਹਿਤ ਪ੍ਰਿਤਪਾਲ ਸਿੰਘ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਸੀਆਈਏ ਇੰਚਾਰਜ ਉਸ ਨੂੰ ਆਪਣੀ ਨਿੱਜੀ ਗੱਡੀ ਵਿੱਚ ਇਕੱਲਾ ਲੈ ਕੇ ਗਿਆ ਤੇ ਇਸ ਮੌਕੇ ਉਨ੍ਹਾਂ ਨਾਲ ਕੋਈ ਹੋਰ ਸੁਰੱਖਿਆ ਕਰਮਚਾਰੀ ਨਹੀਂ ਸੀ।

Total Views: 378 ,
Real Estate