ਅਮਰੀਕਾ ’ਚ ਪੰਜਾਬੀ ਪਰਿਵਾਰ ਹੋਇਆ ਅਗਵਾ

ਅਮਰੀਕਾ ਵਿੱਚ ਅੱਜ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ ਉਨ੍ਹਾਂ ਵਿੱਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ। ਪੁਲੀਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖ਼ਤਰਨਾਕ ਕਰਾਰ ਦਿੰਦਿਆਂ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ ਗਏ।

Total Views: 375 ,
Real Estate