ਚੰਡੀਗੜ੍ਹ ‘ਚ ਰਾਸ਼ਟਰਪਤੀ ਦੀ ਮੌਜੂਦਗੀ ਵਾਲੇ ਏਅਰਸ਼ੋਅ ‘ਚ ਮੁੱਖ ਮੰਤਰੀ ਮਾਨ ਦੇ ਨਾ ਪਹੁੰਚਣ ਤੇ ਗਵਰਨਰ ਨੇ ਚੁੱਕੇ ਸਵਾਲ

ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਨਵਾਂ ਬਵਾਲ ਸ਼ੁਰੂ ਹੋ ਗਿਆ ਹੈ। ਦਰਅਸਲ ਸ਼ਨੀਵਾਰ ਨੂੰ ਏਅਰਫੋਰਸ ਡੇ ‘ਤੇ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਏਅਰ ਸ਼ੋਅ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਸ਼ਾਮਲ ਹੋਏ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਨਹੀਂ ਪਹੁੰਚੇ। ਇਸ ਨੂੰ ਲੈ ਕੇ ਰਾਜਪਾਲ ਨੇ ਉਨ੍ਹਾਂ ‘ਤੇ ਸਵਾਲ ਉਠਾਇਆ ਕਿ ਭਗਵੰਤ ਮਾਨ ਇਸ ਪ੍ਰੋਗਰਾਮ ਵਿੱਚ ਕਿਉਂ ਨਹੀਂ ਆਏ, ਜਦਕਿ ਇਸ ਵਿੱਚ ਰਾਸ਼ਟਰਪਤੀ ਦੀ ਮੌਜੂਦਗੀ ਨਾਲ ਉਨ੍ਹਾਂ ਦਾ ਆਉਣਾ ਸੰਵਿਧਾਨਕ ਜ਼ਿੰਮੇਵਾਰੀ ਸੀ।
ਭਗਵੰਤ ਮਾਨ ਇਸ ਵੇਲੇ ਗੁਜਰਾਤ ਵਿੱਚ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

Total Views: 56 ,
Real Estate