ਸਰਨਾ ਦੇ ਬਾਦਲ ਹੋਏ ਇੱਕ

ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਜੀਤ ਸਿੰਘ ਸਰਨਾ ਨੂੰ ਪਾਰਟੀ ਦੀ ਇਕਾਈ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਅਤੇ ਉਹਨਾਂ ਨੂੰ ਪੰਥ ਨੂੰ ਇਕ ਪੰਥਕ ਝੰਡੇ ਥੱਲੇ ਇਕਜੁੱਟ ਕਰਨ ਵਾਸਤੇ ਮੁਹਿੰਮ ਵਿੱਢਣ ਵਾਸਤੇ ਆਖਿਆ। ਇਸ ਮੌਕੇ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਹਨਾਂ ਨੇ ਕਦੇ ਵੀ ਅਕਾਲੀ ਦਲ ਨਹੀਂ ਛੱਡਿਆ ਅਤੇ ਉਹ ਹੁਣ ਵੀ ਪਾਰਟੀ ਦੇ ਵਫਾਦਾਰ ਸਿਪਾਹੀ ਹਨ। ਉਹਨਾਂ ਕਿਹਾ ਕਿ ਉਹਨਾਂ ਹਮੇਸ਼ਾ ਪੰਥ ਦੇ ਭਲੇ ਵਾਸਤੇ ਕੰਮ ਕੀਤਾ ਅਤੇ ਉਹਨਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨਿਭਾਉਂਦਿਆਂ ਅਜਿਹਾ ਕਰਦੇ ਰਹਿਣਗੇ।ਉਹਨਾਂ ਕਿਹਾ ਕਿ ਜਿਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਟਿਕਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲੜੀਆਂ ਤੇ ਜਿੱਤੀਆਂ ਤੇ ਫਿਰ ਗੱਦਾਰੀ ਕੀਤੀ, ਉਹ ਹੁਣ ਵੀ ਪੰਥ ਤੇ ਗੁਰੂ ਸਾਹਿਬ ਤੋਂ ਭੁੱਲ ਬਖਸ਼ਾ ਲੈਣ ਤੇ ਆਪਣੀ ਮਾਂ ਪਾਰਟੀ ਵਿਚ ਵਾਪਸ ਆ ਜਾਣ।

Total Views: 252 ,
Real Estate