![]()
ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਰੱਖਿਆ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਮੇਦਾਂਤਾ ਹਸਪਤਾਲ ਨੇ ਐਤਵਾਰ ਨੂੰ ਜਾਰੀ ਬਿਆਨ ‘ਚ ਕਿਹਾ ਕਿ ਮੁਲਾਇਮ ਸਿੰਘ ਯਾਦਵ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਜੀਵਨ ਬਚਾਉਣ ਵਾਲੀਆਂ ਦਵਾਈਆਂ ‘ਤੇ ਹਨ। ਮੁਲਾਇਮ ਸਿੰਘ ਯਾਦਵ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।
Total Views: 219 ,
Real Estate
















