SYL ਮਸਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 14 ਨੂੰ ਕਰਨਗੇ ਮੀਟਿੰਗ

ਐੱਸਵਾਈਐੱਲ ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11।30 ਵਜੇ ਮੀਟਿੰਗ ਕਰਨਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ ਦੱਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।

Total Views: 577 ,
Real Estate