ਸਾਲ 2015 ਦੀ ਕੋਟਕਪੂਰਾ ਪੁਲੀਸ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਇਥੇ ਸੈਕਟਰ 9 ਸਥਿਤ ਰਿਹਾਇਸ਼ ‘ਤੇ ਸਵੇਰੇ 11 ਵਜੇ ਤੋਂ ਪੁੱਛ ਪੜਤਾਲ ਕਰ ਰਹੀ ਹੈ। ਐੱਸਆਈਟੀ ਦੀ ਅਗਵਾਈ ਵਧੀਕ ਪੁਲੀਸ ਡਾਇਰੈਕਟਰ ਜਨਰਲ ਐੱਲਕੇ ਯਾਦਵ ਕਰ ਰਹੇ ਹਨ। 2015 ਵਿੱਚ ਜਦੋਂ ਪੁਲੀਸ ਗੋਲੀਬਾਰੀ ਹੋਈ ਸੀ ਤਾਂ ਸ੍ਰੀ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ। 14 ਸਤੰਬਰ ਨੂੰ ਸਿਟ ਨੇ ਇਸ ਮਾਮਲੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਤੋਂ ਪੁੱਛ ਪੜਤਾਲ ਕੀਤੀ ਸੀ।
Total Views: 209 ,
Real Estate