ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਮੂਸਾ ਪਿੰਡ ਦਾ ਜਗਤਾਰ ਸਿੰਘ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ

ਮਹਰੂਮ ਗਾਇਕ ਸਿੱਧੂ ਮੂਸਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਪਿੰਡ ਮੂਸਾ ਦੇ ਜਗਤਾਰ ਸਿੰਘ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਜਗਤਾਰ ਸਿੰਘ ਅੰਮ੍ਰਿਤਸਰ ਏਅਰਪੋਰਟ ਦੀ ਪੁਲਿਸ ਚੌਕੀ ਦੀ ਹਿਰਾਸਤ ਵਿਚ ਹੈ ਅਤੇ ਮਾਨਸਾ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਜਗਤਾਰ ਸਿੰਘ ਨੂੰ ਮਾਨਸਾ ਪੁਲਿਸ ਦੇ ਹਵਾਲੇ ਕੀਤਾ ਜਾਏਗਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਦੱਸਿਆ ਸੀ ਕਿ ਮੂਸਾ ਦੇ ਜਗਤਾਰ ਸਿੰਘ ਜੋ ਕਿ ਉਨ੍ਹਾਂ ਦਾ ਗੁਆਂਢੀ ਸੀ, ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਜਿਸ ਤੋਂ ਬਾਅਦ ਜਗਦਾਰ ਸਿੰਘ ਫਰਾਰ ਚੱਲ ਰਿਹਾ ਸੀ।

Total Views: 218 ,
Real Estate