![]()
ਪੰਜਾਬ ‘ਚ ਅਜੇ ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਸੀਆਈਏ ਸਟਾਫ਼ ਪ੍ਰੀਤਪਾਲ ਦਾ ਮਾਮਲਾ ਠੰਡਾ ਨਹੀਂ ਹੋਇਆ ਸੀ ਕਿ ਹੁਣ ਸੀਆਈਏ ਸਟਾਫ਼ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਮੋਗਾ ਅਦਾਲਤ ‘ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਦੌਰਾਨ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਇੰਚਾਰਜ ਕਿੱਕਰ ਸਿੰਘ ਮੁਸਕਰਾਉਂਦੇ ਹੋਏ ਲਾਰੈਂਸ ਬਿਸ਼ਨੋਈ ਦੀ ਪਿੱਠ ਥਪਥਪਾ ਰਹੇ ਹਨ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ। ਮੋਗਾ ਪੁਲਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਸੀ। ਲਾਰੈਂਸ ਨੂੰ ਰਿਮਾਂਡ ‘ਤੇ ਲਿਆ ਕੇ 2021 ‘ਚ ਪਿੰਟਾ ਕਤਲ ਕੇਸ ‘ਚ ਪੁੱਛਗਿੱਛ ਕੀਤੀ ਗਈ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਪੁਲਸ ਅਤੇ ਗੈਂਗਸਟਰਾਂ ਦੇ ਸੰਬੰਧਾਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।
Total Views: 208 ,
Real Estate
















