SYL ਦੇ ਮਸਲੇ ‘ਤੇ ਅੱਜ ਹੋਵੇਗੀ ਪੰਜਾਬ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਕਾਰ ਅੱਜ ਐਸਵਾਈਐਲ ਦੇ ਮਸਲੇ ਤੇ ਵਿਸ਼ੇਸ਼ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਦੇ ਵੱਲੋਂ ਆਪਣਾ ਪੱਖ ਰੱਖਿਆ ਜਾਵੇਗਾ ਜਦੋਂਕਿ ਹਰਿਆਣਾ ਦੇ ਵੱਲੋਂ ਲਗਾਤਾਰ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ । ਪੰਜਾਬ ਦੇ ਪਾਣੀਆਂ ਦਾ ਮਸਲਾ ਸੁਪਰੀਮ ਕੋਰਟ ਵਿਚ ਹੈ।ਬੀਤੇ ਸਮੇਂ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਸੀ ਕਿ ਦੋਵੇਂ ਸੂਬਿਆਂ ਨੂੰ ਬਿਠਾ ਕੇ ਮਸਲਾ ਸੁਲਝਾਇਆ ਜਾਵੇ।ਜਿਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਚਕਾਰ ਇਹ ਮੀਟਿੰਗ ਹੋਵੇਗੀ।

Total Views: 201 ,
Real Estate