
ਸਤਲੁਜ-ਯਮੁਨਾ ਲਿੰਕ (ਐੱਸ।ਵਾਈ।ਐੱਲ।) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅੱਜ ਦੀ ਤਾਰੀਖ਼ ‘ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸ।ਵਾਈ। ਐੱਲ ਨਹੀਂ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਣੀ ਨਹੀਂ ਹੈ ਤਾਂ ਨਹਿਰ ਕਿਉਂ ?
ਬੈਠਕ ਤੋਂ ਬਾਅਦ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੱਟੜ ਨੇ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਬਣੀ ਹੈ। ਅਸੀਂ ਆਪਣੀ ਰਿਪੋਰਟ ਕੇਂਦਰ ਨੂੰ ਭੇਜਾਂਗੇ। ਅਸੀਂ ਸਿਰਫ਼ ਸੁਪਰੀਮ ਕੋਰਟ ਦੇ ਫ਼ੈਸਲੇ ‘ਤੇ ਗੱਲ ਕਰਨਾ ਚਾਹੁੰਦੇ ਸੀ। ਹੋਰ ਵੀ ਕਈ ਵਿਸ਼ਿਆਂ ‘ਤੇ ਗੱਲ ਹੋਈ।
Total Views: 186 ,
Real Estate



















