ਭਾਰਤੀ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਚੋਣ ਕਮਿਸ਼ਨ ਮੁਤਾਬਕ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 8 ਦਸੰਬਰ ਨੂੰ ਇਨ੍ਹਾਂ ਵੋਟਾਂ ਦੀ ਗਣਤੀ ਕਰ ਕੇ ਨਤੀਜੇ ਐਲਾਨੇ ਜਾਣਗੇ ।ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਪੈਣ ਵਾਲੀਆਂ ਵੋਟਾਂ ਲਈ 17 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਵੇਗਾ।ਉਨ੍ਹਾਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਇੱਕ ਹੀ ਪੜਾਅ ਵੱਚ ਵੋਟਾਂ ਪਾਈਆਂ ਜਾਣਗੀ। ਜਿਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹੋਣਗੇ ਉਨਹਾਂ ਦੀ 27 ਅਕਤੂਬਰ ਤੱਕ ਪੜਤਾਲ ਹੋਵੇਗੀ। ਜਿਸ ਤੋਂ ਬਾਅਦ 29 ਅਕਤੂਬਰ ਨੂੰ ਉਮੀਦਵਾਰ ਆਪਣਾ ਨਾਮ ਵਾਪਸ ਲੈ ਸਕਦੇ ਹਨ।
Total Views: 179 ,
Real Estate


















