ਪਾਕਿਸਤਾਨ ਕੋਲ ਹਨ ਬਿਨਾਂ ਨਿਗਰਾਨੀ ਦੇ ਪ੍ਰਮਾਣੂ ਹਥਿਆਰ : ਬਾਈਡੇਨ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ਨੀਵਾਰ ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਖ਼ਤਰਨਾਕ ਦੇਸ਼ ਕਰਾਰ ਦਿੰਦਿਆਂ ਕਿਹਾ ਕਿ ਉਸ ਕੋਲ ਬਿਨਾਂ ਕਿਸੇ ਨਿਗਰਾਨੀ ਦੇ ਪ੍ਰਮਾਣੂ ਹਥਿਆਰ ਹਨ। ਲਾਸ ਏਂਜਲਸ ‘ਚ ਡੈਮੋਕ੍ਰੇਟਿਕ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਕਦਿਆਂ ਬਾਈਡੇਨ ਨੇ ਚੀਨ ਅਤੇ ਰੂਸ ਨੂੰ ਲੈ ਕੇ ਅਮਰੀਕੀ ਵਿਦੇਸ਼ ਨੀਤੀ ‘ਤੇ ਚਰਚਾ ਦੌਰਾਨ ਕਿਹਾ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਲੱਗਦੀਆਂ ਹਨ। ਅਸੀਂ ਇਸ ਨੂੰ ਕਿਵੇਂ ਸੰਭਾਲਦੇ ਹਾਂ, ਰੂਸ ‘ਚ ਜੋ ਹੋ ਰਿਹਾ ਹੈ , ਉਸ ਨਾਲ ਕਿਵੇਂ ਨਜਿੱਠਣਾ ਹੈ, ਬਾਰੇ ਅਸੀਂ ਡੂੰਘਾਈ ਨਾਲ ਵਿਚਾਰ ਕਰ ਰਹੇ ਹਾਂ।

Total Views: 232 ,
Real Estate