ਸਿੱਧੂ ਮੂਸੇਵਾਲਾ ਦੀ ਹਵੇਲੀ ਨੇੜਿਓ ਦੋ ਸ਼ੱਕੀ ਪਿਸੌਤਲ ਸਮੇਤ ਗ੍ਰਿਫਤਾਰ

ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਕੋਲ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਕੋਲ ਪਿਸਟਲ ਵੀ ਸੀ ਅਤੇ ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਜਾਂਚ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਕਥਿਤ ਤੌਰ ‘ਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਨਸ਼ਾ ਵੀ ਕੀਤਾ ਹੋਇਆ ਸੀ। ਦੋ ਨੌਜਵਾਨ ਸਿੱਧੂ ਮੂਸੇਵਾਲੇ ਦੀ ਹਵੇਲੀ ਕੋਲ ਆਏ ਅਤੇ ਇੱਕ ਕੋਲ ਪਿਸਟਲ ਸੀ। ਪੁਲਿਸ ਮੁਲਾਜ਼ਮਾਂ ਦੀ ਨਜ਼ਰ ਪੈਣ ਬਾਅਦ ਉਨ੍ਹਾਂ ਨੂੰ ਫੜ ਲਿਆ ਗਿਆ ਅਤੇ ਪੁਲੀਸ ਪੁੱਛਗਿੱਛ ਸ਼ੁਰੂ ਕਰ ਦਿੱਤੀ। ਇਸ ਮਾਮਲੇ ‘ਚ ਡੀਐੱਸਪੀ ਮਾਨਸਾ ਦਾ ਕਹਿਣਾ ਹੈ ਕਿ ਲਾਇਸੈਂਸੀ ਪਿਸਟਲ ਬਰਾਮਦ ਕੀਤਾ ਗਿਆ ਹੈ ਪਰ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Total Views: 144 ,
Real Estate