
ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਸਿੱਖ ਅਮਰੀਕੀ ਅਧਿਕਾਰੀ ਸੰਦੀਪ ਧਾਲੀਵਾਲ (42) ਦੇ 2019 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਇੱਥੋਂ ਦੀ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹਿਊਸਟਨ ਵਿੱਚ ਹੈਰਿਸ ਕਾਊਂਟੀ ਦੀ ਅਪਰਾਧਿਕ ਅਦਾਲਤ ਦੇ ਜੱਜ ਨੇ ਰਾਬਰਟ ਸੋਲਿਸ (50) ਨੂੰ ਧਾਲੀਵਾਲ ਦੀ ਹੱਤਿਆ ਦਾ ਦੋਸ਼ੀ ਪਾਇਆ। ਅਦਾਲਤ ਦੇ ਫ਼ੈਸਲੇ ਸਮੇਂ ਮਰਹੂਮ ਦਾ ਪਰਿਵਾਰ ਵੀ ਉਥੇ ਮੌਜੂਦ ਸੀ। ਜੱਜ ਨੇ ਫੈਸਲਾ ਸੁਣਾਉਣ ਵਿੱਚ 30 ਮਿੰਟ ਤੋਂ ਵੀ ਘੱਟ ਸਮਾਂ ਲਾਇਆ।![]()
Total Views: 666 ,
Real Estate

















