NIA ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਵਕੀਲ ਦੇ ਘਰ ‘ਤੇ ਰੇਡ, ਰੋਸ ਵਜੋਂ ਵਕੀਲਾਂ ਨੇ ਕੰਮ ਕੀਤਾ ਬੰਦ

 
ਮੰਗਲਵਾਰ ਨੂੰ ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ NIA ਦੇ ਛਾਪੇ ਮਾਰੇ। ਇਸ ਦੌਰਾਨ ਚੰਡੀਗੜ੍ਹ ਦੇ ਸੈਕਟਰ 27 ਸਥਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਵਕੀਲ ਦੇ ਘਰ ਵੀ ਛਾਪੇਮਾਰੀ ਕਰਦਿਆਂ ਕਈ ਘੰਟਿਆਂ ਤੱਕ ਰਿਕਾਰਡ ਦੀ ਤਲਾਸ਼ੀ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਐਨਆਈਏ ਅਧਿਕਾਰੀਆਂ ਨੇ ਵਕੀਲ ਸ਼ੈਲੀ ਸ਼ਰਮਾ ਤੋਂ ਜੱਗੂ ਭਗਵਾਨਪੁਰੀਆ ਬਾਰੇ ਕਈ ਸਵਾਲ ਪੁੱਛੇ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਉਸ ਦੇ ਕੇਸ ਸਬੰਧੀ ਉਨ੍ਹਾਂ ਕੋਲ ਕੌਣ ਆਉਂਦਾ ਹੈ। ਛਾਪੇਮਾਰੀ ਤੋਂ ਬਾਅਦ ਐਨਆਈਏ ਨੇ ਵਕੀਲ ਦੇ ਦੋ ਫ਼ੋਨ ਵੀ ਜ਼ਬਤ ਕੀਤੇ ਹਨ। ਇਸ ਦੇ ਵਿਰੋਧ ਵਿੱਚ ਵਕੀਲਾਂ ਨੇ ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤ ਦਾ ਕੰਮ ਬੰਦ ਕਰ ਦਿੱਤਾ ਹੈ। ਵਕੀਲਾਂ ਦਾ ਦੋਸ਼ ਹੈ ਕਿ ਐਨਆਈਏ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
Total Views: 400 ,
Real Estate