ਡੇਰਾ ਮੁਖੀ ਦੀ ਸਤਿਸੰਗ ਵਿੱਚ ਸ਼ਾਮਲ ਹੋਏ ਭਾਜਪਾ ਦੇ ਕਈ ਆਗੂ

ਬਲਾਤਕਾਰ ਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 40 ਦਿਨਾਂ ਦੀ ਪੇਰੋਲ ਤੇ ਰਿਹਾਅ ਕੀਤਾ ਗਿਆ ਹੈ। ਇਸ ਦੌਰਾਨ ਗੁਰਮੀਤ ਰਾਮ ਰਹੀਮ ਵੱਲੋਂ ਵਰਚੁਅਲੀ ਸਤਿਸੰਗ ਕੀਤੀ ਗਈ ਜਿਸ ਵਿੱਚ ਕਰਨਾਲ ਦੇ ਮੇਅਰ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਈ ਆਗੂਆਂ ਵੱਲੋਂ ਸ਼ਿਰਕਤ ਕਰਨ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਇੱਕ ਮਹੀਨੇ ਦੀ ਪੇਰੋਲ ਦਿੱਤੀ ਗਈ ਸੀ। ਫਰਫਰੀ ਵਿੱਚ ਤਿੰਨ ਹਫ਼ਤਿਆਂ ਦੀ ਛੁੱਟੀ ਵੀ ਦਿੱਤੀ ਗਈ ਹੈ।
ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਸਤਿਸੰਗ ਵਿੱਚ ਭਾਜਪਾ ਦੇ ਕਰਨਾਲ ਤੋਂ ਮੇਅਰ ਰੇਣੂ ਬਾਲਾ ਗੁਪਤਾ, ਨਵੀਨ ਕੁਮਾਰ ਸਮਤੇ ਚੋਣਾਂ ਦੀ ਤਿਆਰੀ ਕਰ ਰਹੇ ਕਈ ਨੇਤਾ ਸ਼ਾਮਲ ਹੋਏ ਸਨ।
ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ‘ਤੇ 3 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਹਨ। ਰਾਜ ਦੇ ਨੌਂ ਜ਼ਿਲ੍ਹਿਆਂ ਵਿੱਚ 9 ਅਤੇ 12 ਨਵੰਬਰ ਨੂੰ ਪੰਚਾਇਤੀ ਚੋਣਾਂ ਵੀ ਹੋਣਗੀਆਂ। ਇਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਉਨ੍ਹਾਂ ਦਾ ਕਿਹਾ ਹੈ ਕਿ ਸਿਆਸੀ ਮੁਫ਼ਾਦਾ ਕਾਰਨ ਰਾਮ ਰਹੀਮ ਨੂੰ ਰਿਹਾਅ ਕੀਤਾ ਜਾਂਦਾ ਹੈ।

Total Views: 503 ,
Real Estate