ਅੰਮ੍ਰਿਤਸਰ ’ਚ ASI ਦੀ ਰਿਵਾਲਵਰ ’ਚੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ :ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਲਿਬਰਟੀ ਮਾਰਕਿਟ ‘ਚ ਏਐੱਸਆਈ ਹਰਭਜਨ ਸਿੰਘ ਦੀ ਸਰਵਿਸ ਰਿਵਾਲਵਰ ’ਚੋਂ ਚਲੀ ਗੋਲੀ ਕਾਰਨ ਜ਼ਖ਼ਮੀ ਹੋਏ ਨੌਜਵਾਨ ਅੰਕੁਸ਼ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਵਲੋਂ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਾ ਕਰਨ ਦੇ ਰੋਸ ’ਚ ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਹਸਪਤਾਲ ਦੇ ਸਾਹਮਣੇ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਜਲਦਬਾਜ਼ੀ ‘ਚ ਏ.ਐੱਸ.ਆਈ. ਨੂੰ ਮੁਅੱਤਲ ਕਰ ਕੇ ਹਿਰਾਸਤ ‘ਚ ਲੈ ਲਿਆ।
ਬੀਤੇ ਦਿਨ ਏਐੱਸਆਈ ਹਰਭਜਨ ਸਿੰਘ ਮੋਬਾਇਲ ਖਰੀਦਣ ਲਈ ਇਕ ਦੁਕਾਨ ’ਤੇ ਗਿਆ ਸੀ। ਇਸ ਦੌਰਾਨ ਉਸ ਦੀ ਸਰਵਿਸ ਰਿਵਾਲਵਰ ਚੋਂ ਗੋਲੀ ਚੱਲਣ ਕਾਰਨ ਮੋਬਾਇਲ ਦੀ ਦੁਕਾਨ ’ਤੇ ਕੰਮ ਕਰਨ ਵਾਲਾ ਨੌਜਵਾਨ ਅੰਕੁਸ਼ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਖੂਨ ਨਾਲ ਲੱਥਪਥ ਹੋਏ ਅੰਕੁਸ਼ ਨੂੰ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

Total Views: 363 ,
Real Estate