ਈਰਾਨ ਪ੍ਰਦਰਸ਼ਨਾਂ ਦੌਰਾਨ ਪੁਲਿਸ ਨੇ ਦੋ ਨਾਬਾਲਗਾਂ ਨੂੰ ਮਾਰਿਆ

ਇਰਾਨ ਵਿੱਚ ਹਿਜਾਬ ਦੇ ਖਿਲਾਫ਼ ਹੋ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਦੌਰਾਨ 15 ਸਾਲਾ ਸਕੂਲੀ ਵਿਦਿਆਰਥਣ ਅਸਰਾ ਪਨਾਹੀ ਦੀ ਬੁੱਧਵਾਰ ਨੂੰ ਪੁਲਿਸ ਦੁਆਰਾ ਕੁੱਟਮਾਰ ਤੋਂ ਬਾਅਦ ਮੌਤ ਹੋ ਗਈ। ਅਸਰਾ ਉਨ੍ਹਾਂ ਕੁਝ ਕੁੜੀਆਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਸੁਪਰੀਮ ਲੀਡਰ ਦੀ ਤਾਰੀਫ਼ ਵਿੱਚ ਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ 9 ਅਕਤੂਬਰ ਨੂੰ 16 ਸਾਲਾ ਅਬੋਲਫਜਲ ਅਦੀਨੇਜ਼ਾਦੇਹ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਅਬੋਲਫਜਲ ਨੂੰ 1 ਮੀਟਰ ਦੂਰ ਤੋਂ ਗੋਲੀ ਮਾਰੀ। ਕਿਡਨੀ ਅਤੇ ਲੀਵਰ ਖਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ। ਇਰਾਨ ਹਿਊਮਨ ਰਾਈਟਸ ਐਕਟੀਵਿਸਟ ਨਿਊਜ਼ ਏਜੰਸੀ ਮੁਤਾਬਕ ਸੁਰੱਖਿਆ ਬਲਾਂ ਵੱਲੋਂ ਹੁਣ ਤੱਕ 244 ਪ੍ਰਦਰਸ਼ਨਕਾਰੀ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿੱਚ 32 ਬੱਚੇ ਵੀ ਸ਼ਾਮਲ ਹਨ। 12,500 ਲੋਕਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਹਨ। ਵਿਦਿਆਰਥੀਆਂ ਦੇ ਧਰਨੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੁਲਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ।

Total Views: 518 ,
Real Estate