ਸੰਗਰੂਰ ਧਰਨਾ ਖਤਮ


ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਨੇੜੇ ਲੱਗਾ ਧਰਨਾ ਖਤਮ ਹੋਵੇਗਾ। ਖੇਤੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਧਰਨਾ ਚੁੱਕਣ ਬਾਰੇ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀ ਨੇ ਆਖਿਆ ਹੈ ਕਿ ਸਰਕਾਰ ਨੇ ਮੰਗਾਂ ਬਾਰੇ ਲਿਖਤੀ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਕੱਲ੍ਹ ਧਰਨਾ ਖਤਮ ਕਰ ਦਿੱਤਾ ਜਾਵੇਗਾ। ਕਿਸਾਨਾਂ ਨੇ 9 ਅਕਤੂਬਰ ਤੋਂ ਸੰਗਰੂਰ ਵਿਚ ਧਰਨਾ ਸ਼ੁਰੂ ਕੀਤਾ ਹੋਇਆ ਹੈ।

Total Views: 280 ,
Real Estate