ਅੰਮ੍ਰਿਤਸਰ ਦੀਆਂ ਗਲੀਆਂ ‘ਚ ਲੱਗੇ ਨਸ਼ੇ ਦੇ ਪੋਸਟਰ

 
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਵੀ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਨਸ਼ੇ ਕਰਕੇ ਉਜੜੇ ਪਰਿਵਾਰ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਅਤੇ ਗਲੀਆਂ ਦੇ ਬਾਹਰ ਪੋਸਟਰ ਲਾ ਕੇ ਲਿਖਿਆ ‘ਚਿੱਟਾ ਇੱਥੇ ਮਿਲਦਾ ਹੈ’। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਸਾਹਮਣੇ ਇੱਕ ਵੱਖਰੇ ਤਰੀਕੇ ਨਾਲ ਆਪਣਾ ਵਿਰੋਧ ਪ੍ਰਗਟਾਇਆ ਹੈ। ਇਹ ਪੋਸਟਰ ਸ਼ਹੀਦਾਂ ਸਾਹਿਬ ਗੁਰਦੁਆਰੇ ਨੇੜੇ ਇੱਕ ਬਾਜ਼ਾਰ ਅਤੇ ਇਲਾਕੇ ਵਿੱਚ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ਦੇ ਲਗਾਏ ਜਾਣ ਤੋਂ ਬਾਅਦ ਜਿਥੇ ਪੁਲਿਸ ਅਧਿਕਾਰੀਆਂ ਵਿੱਚ ਭਾਜੜਾਂ ਪੈ ਗਈਆਂ ਹਨ।
ਪੁਲਿਸ ਦੀ ਢਿੱਲੀ ਕਾਰਵਾਈ ਦਾ ਨਤੀਜਾ ਹੀ ਹੈ ਕਿ ਇਸ ਇਲਾਕੇ ਵਿੱਚ ਨਸ਼ਾ ਇੰਨਾ ਖੁੱਲ੍ਹ ਕੇ ਵਿਕ ਰਿਹਾ ਹੈ ਕਿ ਪੀੜਤ ਪਰਿਵਾਰ ਪੋਸਟਰ ਤੱਕ ਲਾਉਣ ਨੂੰ ਮਜਬੂਰ ਹੋ ਗਏ ਹਨ।
ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ਾ ਤਸਕਰ ਸ਼ਰੇਆਮ ਘੁੰਮਦੇ ਰਹਿੰਦੇ ਹਨ। ਨਸ਼ੇੜੀ ਨੌਜਵਾਨਾਂ ਕਰਕੇ ਹੀ ਇਸ ਇਲਾਕੇ ਵਿੱਚ ਅਪਰਾਧਕ ਵਾਰਦਾਤਾਂ ਜ਼ਿਆਦਾ ਹੁੰਦੀਆਂ ਹਨ। ਪੁਲਿਸ ਦੀ ਇਲਾਕੇ ਵਿੱਚ ਗਸ਼ਤ ਨਾ ਦੇ ਬਰਾਬਰ ਹੈ।
Total Views: 478 ,
Real Estate