ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ 9 ਨਵੰਬਰ ਨੂੰ ਹੋਣ ਜਾ ਰਹੀ ਹੈ । ਉਸ ਤੋਂ ਪਹਿਲਾਂ ਮੈਂਬਰਾਂ ਦੇ ਵਿੱਚ ਪ੍ਰਧਾਨਗੀ ਲਈ ਚੱਲ ਰਹੀ ਜੱਦੋ ਜਹਿਦ ਸਿਖਰ ਤੇ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਪ੍ਰਧਾਨਗੀ ਦੀ ਚੋਣ ਲੜਨ ਦੀ ਗੱਲ ਕਹੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀ ਕਵਾਇਦ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਸ. ਸੁਰਜੀਤ ਸਿੰਘ ਰੱਖੜਾ ਅਤੇ ਕਈ ਹੋਰ ਆਗੂ ਬੀਬੀ ਜਗੀਰ ਕੌਰ ਨੂੰ ਮਨਾਉਣ ਲਈ ਪਹੁੰਚ ਰਹੇ ਹਨ। ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਲਈ ਇਜ਼ਹਾਰ ਕੀਤਾ ਗਿਆ ਸੀ । ਬੀਬੀ ਜਗੀਰ ਕੌਰ ਦਾ ਕਹਿਣਾ ਸੀ ਕਿ ਲਿਫ਼ਾਫ਼ੇ ਕਲਚਰ ਦੀ ਬਜਾਏ ਇਸ ਵਾਰ ਮੈਂਬਰਾਂ ਦੀ ਰਾਇ ਜਾਣ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ ਕਿ ਉਹ ਮੁੱਖ ਸੇਵਾਦਾਰ ਬਣ ਕੇ ਪੰਥ ਦੀ ਸੇਵਾ ਕਰਨਾ ਚਾਹੁੰਦੇ ਹਨ ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੀਆਂ ਸਿਆਸੀ ਬਿਆਨਬਾਜ਼ੀਆਂ ਸਾਹਮਣੇ ਆ ਰਹੀ ਸੀ।
Total Views: 195 ,
Real Estate