ਖੇਮਕਰਨ ਵਿੱਚ 2 ਨੌਜਵਾਨਾਂ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ

ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿਚ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ । ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ। ਇਨ੍ਹਾਂ ਦੀ ਪਹਿਚਾਣ ਬਲਦੇਵ ਸਿੰਘ 43 ਸਾਲ ਅਤੇ ਨਿਸ਼ਾਨ ਸਿੰਘ 40 ਸਾਲ ਵਜੋਂ ਹੋਈ ਹੈ । ਬਲਦੇਵ ਸਿੰਘ ਚਕਵਾਲੀਆ ਜੋ ਕਿ ਪਿੰਡ ਚਕਵਾਲੀਆ ਦਾ ਤੇ ਨਿਸ਼ਾਨ ਸਿੰਘ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ। ਉਸਦੇ ਭਰਾ ਦੀ ਮੌਤ ਵੀ ਨਸ਼ੇ ਕਾਰਨ ਹੋ ਚੁੱਕੀ ਹੈ ਅਤੇ ਉਸਦੀਆਂ 2 ਲੜਕੀਆਂ ਸਨ।
ਪਰਿਵਾਰ ਨੌਜਵਾਨਾਂ ਦੀ ਮੌਤ ਲਈ ਉਹ ਪੁਲੀਸ ਥਾਣਾ ਵਲਟੋਹਾ ਨੂੰ ਜਿੰਮੇਵਾਰ ਮੰਨਦੇ ਹਨ ਕਿਉਂਕਿ ਪੁਲੀਸ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ । ਪਿੰਡ ਦੀ ਨਸ਼ਾ ਛੁਡਾਓ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਐੱਸਐੱਚਓ ਵਲਟੋਹਾ ਜਗਦੀਪ ਸਿੰਘ ਨਸ਼ੇ ਖਿਲਾਫ ਪਹਿਲਾਂ ਹੀ ਮੈਮੋਰੰਡਮ ਦਿੱਤਾ ਸੀ ਪਰ ਉਕਤ ਐੱਸਐੱਚਓ ਸਾਡੇ ਕੋਲੋਂ ਨਸ਼ਾ ਵੇਚਣ ਵਾਲਿਆਂ ਦੇ ਨਾਂ ਪੁੱਛਦਾ ਹੈ ਉਨ੍ਹਾਂ ਕਿਹਾ ਕਿ ਇਹ ਤਨਖਾਹ ਕਿਸ ਗੱਲ ਦੀ ਲੈ ਰਹੇ ਹਨ ਜੇਕਰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਅਸੀਂ ਹੀ ਦੇਣੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁਝ ਦੱਸਣਾ ਵੀ ਚਾਉਂਦੇ ਹਾਂ ਤਾਂ ਪੁਲੀਸ ਥਾਣੇ ਵਿਚੋਂ ਨਿਕਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਤਲਾਹ ਕਰ ਦਿੰਦੀ । ਜਿਸ ਕਰਕੇ ਉਕਤ ਨਸ਼ਾ ਵੇਚਣ ਪਾਸੇ ਹੋ ਜਾਂਦੇ ਹਨ ਉਹਨਾਂ ਕਿਹਾ ਜੇਕਰ 10 ਦਿੰਨਾ ਵਿਚ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਨਾ ਦਿਵਾਇਆ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਕਰਨਗੇ।

Total Views: 309 ,
Real Estate