ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਐਤਵਾਰ ਸ਼ਾਮ ਮੱਛੂ ਨਦੀ ’ਤੇ ਬਣਿਆ ਸਦੀ ਪੁਰਾਣਾ ਤਾਰਾਂ ਵਾਲਾ ਪੁਲ ਡਿੱਗਣ ਕਰਕੇ ਮੌਤਾਂ ਦੀ ਗਿਣਤੀ ਵਧ ਕੇ 141 ਹੋ ਗਈ ਹੈ। ਮ੍ਰਿਤਕਾਂ ਦਾ ਅੰਕੜਾ ਅਜੇ ਵਧਣ ਦੇ ਆਸਾਰ ਹਨ, ਕਿਉਂਕਿ ਗੋਤਾਖੋਰਾਂ ਦੀ ਮਦਦ ਨਾਲ ਨਦੀ ’ਚੋਂ ਲਾਸ਼ਾਂ ਲੱਭਣ ਦਾ ਕੰਮ ਅਜੇ ਵੀ ਜਾਰੀ ਹੈ ਜਦੋਂਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਲੋਕਾਂ ’ਚੋਂ ਕਈਆਂ ਦੀ ਹਾਲਤ ਗੰਭੀਰ ਹੈ। ਪੁਲੀਸ ਨੇ ਧਾਰਾ 304 ਅਤੇ 308 ਤਹਿਤ ਕੇਸ ਦਰਜ ਕਰਦਿਆਂ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਿਹਾ ਕਿ ਘੜੀਆਂ ਅਤੇ ਈ-ਬਾਈਕ ਬਣਾਉਣ ਵਾਲੀ ਕੰਪਨੀ ਓਰੇਵਾ ਗਰੁੱਪ ਨੂੰ ਪੁਲ ਦੀ ਮੁਰੰਮਤ ਅਤੇ ਉਸ ਦੀ ਦੇਖਭਾਲ ਦਾ ਠੇਕਾ ਦਿੱਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ’ਚ ਕੰਪਨੀ ਦੇ ਦੋ ਮੈਨੇਜਰ, ਦੋ ਠੇਕੇਦਾਰ, ਦੋ ਟਿਕਟ ਕੁਲੈਕਟਰ ਅਤੇ ਤਿੰਨ ਸਰੱਖਿਆ ਗਾਰਡ ਸ਼ਾਮਲ ਹਨ।
Total Views: 277 ,
Real Estate



















