ਮੂਸੇਵਾਲਾ ਕਤਲ ਕੇਸ: ਐੱਨਆਈਏ ਵੱਲੋਂ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਐੱਨਆਈਏ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ ਕੀਤੀ ਹੈ। ਐੱਨਆਈਏ ਵਲੋਂ ਇਹ ਪੁੱਛਗਿੱਛ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ ਤੋਂ ਬਾਅਦ ਕੀਤੀ ਗਈ ਹੈ। ਦੋਵਾਂ ਗਾਇਕਾਂ ਨੂੰ ਐੱਨਆਈਏ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਚ ਸੱਦਿਆ ਗਿਆ ਸੀ। ਇਨ੍ਹਾਂ ਦੋਵਾਂ ਦੇ ਨਾਮ ਪਹਿਲਾਂ ਤੋਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਦੇ ਆ ਰਹੇ ਹਨ। ਐੱਨਆਈਏ ਨੇ ਫਿਲਹਾਲ ਦੋਵਾਂ ਨੂੰ ਲੋੜ ਪੈਣ ਉਤੇ ਮੁੜ ਸੱਦਣ ਦੀ ਤਾਕੀਦ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਤੋਂ ਵੀ ਐਨਆਈਏ ਪੁੱਛਗਿੱਛ ਕਰ ਚੁੱਕੀ ਹੈ।

Total Views: 151 ,
Real Estate