ਦਿੱਲੀ ਨਗਰ ਨਿਗਮ ਚੋਣਾਂ ਦਾ ਐਲਾਨ

ਦਿੱਲੀ ਚੋਣ ਕਮਿਸ਼ਨਰ ਨੇ ਦਿੱਲੀ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਜਿਸ ਅਨੁਸਾਰ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 7 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5.30 ਵਜੇ ਤੱਕ ਹੋਵੇਗਾ। ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦਿੱਲੀ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਵਿਜੇ ਦੇਵ ਨੇ ਦੱਸਿਆ ਕਿ ਇਸ ਵਾਰ ਦਿੱਲੀ ਵਿੱਚ 250 ਵਾਰਡ ਬਣਾਏ ਗਏ ਹਨ। ਇਸ ਵਾਰ 1 ਕਰੋੜ 46 ਲੱਖ 73 ਹਜ਼ਾਰ ਵੋਟਰ ਵੋਟਿੰਗ ਵਿੱਚ ਹਿੱਸਾ ਲੈਣਗੇ। ਨਾਮਜ਼ਦਗੀ ਦੀ ਪ੍ਰਕਿਰਿਆ 7 ਨਵੰਬਰ ਤੋਂ ਸ਼ੁਰੂ ਹੋਵੇਗੀ। 19 ਨਵੰਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ। ਓੜੰ ਰਾਹੀਂ ਹੋਵੇਗੀ ਚੋਣ, ਨੋਟਾ ਦੀ ਵਰਤੋਂ ਵੀ ਹੋਵੇਗੀ। ਹਰ ਵਾਰਡ ਵਿੱਚ ਖਰਚ ਦੀ ਹੱਦ 8 ਲੱਖ ਰੱਖੀ ਗਈ ਹੈ।

Total Views: 264 ,
Real Estate