ਸਿੱਧੂ ਨੇ Video Conferencing ਜ਼ਰੀਏ ਭੁਗਤੀ ਪੇਸ਼ੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਦੀ ਸੀਐੱਲਯੂ ਕੇਸ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ੀ ਹੋਈ। ਕਾਫੀ ਮਸ਼ੱਕਤ ਤੋਂ ਬਾਅਦ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਮਾਮਲੇ ਵਿੱਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸ਼ੁੱਕਰਵਾਰ ਨੂੰ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਵਿੱਚ ਰਿਕਾਰਡ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਬਿਆਨ ਵਿੱਚ ਜ਼ਿਆਦਾਤਰ ਗੱਲਾਂ ਤੋਂ ਖੱਦ ਨੂੰ ਅਨਜਾਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵਿੱਚ ਲੱਖਾਂ ਫਾਈਲਾਂ ਆਉਂਦੀਆਂ ਸਨ। ਇਸ ਦੇ ਨਾਲ ਹੀ ਸਿੱਧੂ ਨੇ ਇਹ ਕਿਹਾ ਕਿ ਇਹ ਬਹੁਤ ਪੁਰਾਣੀ ਗੱਲ ਹੈ ਇਸ ਲਈ ਯਕੀਨ ਨਾਲ ਕੁੱਝ ਨਹੀਂ ਕਿਹਾ ਜਾ ਸਕਦਾ।

Total Views: 124 ,
Real Estate