ਗੈਂਗਸਟਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਈ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ

ਗੈਂਗਸਟਰ ਲੰਡਾ ਹਰੀਕੇ ਨੇ ਅੰਮ੍ਰਿਤਸਰ ‘ਚ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਮੁਤਾਬਕ ਸਾਈਬਰ ਸੈੱਲ ਉਸ ਆਈਪੀ ਐਡਰੈੱਸ ਉਤੇ ਕੰਮ ਕਰ ਰਿਹਾ ਹੈ, ਜਿਸ ਤੋਂ ਇਹ ਪੋਸਟ ਪਾਈ ਗਈ ਹੈ। ਕਿਉਂਕਿ ਪੋਸਟ ਪਾ ਕੇ ਸਕਰੀਨ ਸ਼ਾਟ ਪਾ ਦਿੱਤਾ ਗਿਆ ਹੈ ਅਤੇ ਹੁਣ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਹਰ ਪੱਖੋਂ ਜਾਂਚ ਕੀਤੀ ਜਾਵੇਗੀ। ਸੁਧੀਰ ਸੂਰੀ ਦੀ ਸ਼ੁੱਕਰਵਾਰ ਨੂੰ ਮਜੀਠਾ ਰੋਡ ਉਤੇ ਸਥਿਤ ਗੋਪਾਲ ਮੰਦਿਰ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Total Views: 93 ,
Real Estate