ਸੁਧੀਰ ਸੂਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ

ਸ਼ੁੱਕਰਵਾਰ ਨੂੰ ਕਤਲ ਕੀਤੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਪਰਿਵਾਰ ਅੰਤਮ ਸੰਸਕਾਰ ਲਈ ਰਾਜ਼ੀ ਹੋ ਗਿਆ ਹੈ। ਦੇਰ ਰਾਤ ਪ੍ਰਸ਼ਾਸਨ ਅਤੇ ਸੂਰੀ ਦੇ ਪਰਿਵਾਰ ਵਿਚਾਲੇ ਵਿਚਾਲੇ ਸਹਿਮਤੀ ਬਣੀ । ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਸ਼ਿਵ ਸੈਨਾ ਦੇ ਆਗੂ ਸੁਧੀਰ ਸੁਰੀ ਦੇ ਪਰਿਵਾਰ ਨੂੰ ਭਰੋਸਾ ਦੁਆਇਆ ਹੈ ਕਿ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ,ਪਰਿਵਾਰ ਨੂੰ ਪੂਰੀ ਪੁਲਿਸ ਸੁਰੱਖਿਆ ਦਿੱਤੀ ਜਾਵੇਗੀ ਅਤੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਨਾਂ ਕਤਲ ਕੇਸ ਦੀ ਐਫਆਈਆਰ ਵਿਚ ਸ਼ਾਮਲ ਕੀਤਾ ਜਾਵੇਗਾ। ਸੂਰੀ ਦਾ ਸਸਕਾਰ 6 ਨਵੰਬਰ ਨੂੰ 12.30 ਵਜੇ ਬਾਅਦ ਦੁਪਹਿਰ ਕੀਤਾ ਜਾਵੇਗਾ।

Total Views: 181 ,
Real Estate