
ਅੰਮ੍ਰਿਤਸਰ ‘ਚ ਮਾਰੇ ਗਏ ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੰਦੀਪ ਸਿੰਘ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਖਬਰਾਂ ਅਨੁਸਾਰ ਸੰਦੀਪ ਸਿੰਘ ਨੇ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਪੁੱਛਗਿੱਛ ਦੌਰਾਨ ਕਬੂਲ ਕੀਤਾ ਹੈ ਕਿ “ਉਸਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ, ਉਹ ਪਹਿਲਾਂ ਵੀ ਸੁਧੀਰ ਸੂਰੀ ਨੂੰ ਮਾਰਨਾ ਚਾਹੁੰਦਾ ਸੀ, ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਸੁਧੀਰ ਸੂਰੀ ਉਨ੍ਹਾਂ ਦੀ ਦੁਕਾਨ ਨੇੜੇ ਧਰਨੇ ‘ਤੇ ਬੈਠਾ ਹੈ, ਇਸ ਤੋਂ ਬਾਅਦ ਉਹ ਤੁਰੰਤ ਉਥੇ ਪਹੁੰਚਿਆ ਅਤੇ ਉਥੇ ਮੌਜੂਦ ਪੁਲਿਸ ਨੂੰ ਦੇਖਿਆ ਅਤੇ ਉਨ੍ਹਾਂ ਨੇ ਮੌਕਾ ਮਿਲਦੇ ਹੀ ਗੋਲੀ ਚਲਾ ਦਿੱਤੀ।” ਸੰਦੀਪ ਨੇ ਪੁੱਛਗਿੱਛ ਦੌਰਾਨ ਕਿਹਾ ਹੈ ਕਿ “ਉਹ ਅੰਮ੍ਰਿਤਪਾਲ ਨੂੰ ਮਿਲਿਆ ਸੀ ਪਰ ਸੁਧੀਰ ਸੂਰੀ ਦੇ ਕਤਲ ਨਾਲ ਅੰਮ੍ਰਿਤਪਾਲ ਸਿੰਘ ਨਾਲ ਕੋਈ ਸਬੰਧ ਨਹੀਂ ਹੈ।”

Total Views: 272 ,
Real Estate



















