
ਅੰਮ੍ਰਿਤਸਰ ‘ਚ ਸੂਰੀ ਦੇ ਹੋਏ ਕਤਲ ਤੋਂ ਬਾਅਦ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਇਆ। ਇਸ ਵੀਡੀਓ ਤੋਂ ਬਾਅਦ ਲੁਧਿਆਣਾ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਵੀਡੀਓ ‘ਚ ਇਕ ਵਿਅਕਤੀ ਅੰਮ੍ਰਿਤਸਰ ‘ਚ ਮਾਰੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ‘ਤੇ ਖੁਸ਼ੀ ਮਨਾਉਂਦੇ ਹੋਏ ਵੀਡੀਓ ਬਣਾ ਰਿਹਾ ਹੈ। ਉਹ ਬੱਸ ‘ਚ ਬੈਠੀਆਂ ਸਵਾਰੀਆਂ ਨੂੰ ਲੱਡੂ ਵੰਡਦਾ ਹੈ ਤੇ ਕਹਿੰਦਾ ਹੈ ਕਿ ਇਕ-ਇਕ ਨਹੀਂ ਦੋ-ਦੋ ਲੱਡੂ ਨਹੀਂ ਖਾਓ, ਅੰਮ੍ਰਿਤਸਰ ‘ਚ ਸੂਰੀ ਮਾਰਿਆ ਗਿਆ।
ਮਾਮਲਾ ਚੰਦਰ ਨਗਰ ਸਿਵਲ ਲਾਈਨ ਲੁਧਿਆਣਾ ਦੇ ਇੱਕ ਵਸਨੀਕ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
Total Views: 202 ,
Real Estate


















