
ਪਾਕਿਸਤਾਨ ਤੇ ਚੀਨ ਨੇ ਸੀਪੀਈਸੀ ਪ੍ਰਾਜੈਕਟਾਂ ’ਤੇ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੇ ਬਾਹਰ ਨਿਕਲਣ ਲਈ ਉਨ੍ਹਾਂ ਲਈ ਬੁਲੇਟ-ਪਰੂਫ ਵਾਹਨਾਂ ਦੀ ਵਰਤੋਂ ਕਰਨ ’ਤੇ ਸਹਿਮਤੀ ਜ਼ਾਹਿਰ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਅਤਿਵਾਦੀ ਹਮਲਿਆਂ ਤੋਂ ਬਚਾਇਆ ਜਾ ਸਕੇ। ਮੀਡੀਆ ’ਚ ਆਈ ਇੱਕ ਖ਼ਬਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਚੀਨ ਦੀ ਬੈਲਟ ਐਂਡ ਰੋਡ ਪਹਿਲ ਤਹਿਤ 60 ਅਰਬ ਡਾਲਰ ਦੀ ਲਾਗਤ ਵਾਲਾ ਚੀਨ-ਪਾਕਿਸਤਾਨ ਆਰਥਿਕ ਕੌਰੀਡੋਰ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਵੱਡਾ ਪ੍ਰਾਜੈਕਟ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੋਵਾਂ ਧਿਰਾਂ ਨੇ ਸੀਪੀਈਸੀ ਦੀ 11ਵੀਂ ਸਾਂਝੀ ਸਹਿਯੋਗ ਕਮੇਟੀ ਦੇ ਖਰੜੇ ’ਚ ਲਾਅ ਐਨਫੋਰਸਮੈਂਟ ਏਜੰਸੀਆਂ ਤੇ ਜਾਂਚਕਾਰਾਂ ਦੀ ਸਮਰੱਥਾ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ ਹੈ।
Total Views: 409 ,
Real Estate


















