
ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਅੱਜ 7 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਧਾਨ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੇਸ਼ ਨਾ ਹੋਣ ਦੇ ਚੱਲਦੇ ਪਾਰਟੀ ਦੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਬੀਬੀ ਜਗੀਰ ਕੌਰ ਦੀਆਂ ਪਾਰਟੀ ਲਈ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਇਹ ਜਾਣਕਾਰੀ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੋ ਤਿੰਨ ਬੰਦੇ ਮੈਨੂੰ ਪਾਰਟੀ ਤੋਂ ਬਾਹਰ ਨਹੀਂ ਕੱਢ ਸਕਦੇ । ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨੀ ਕਮੇਟੀ ਨਹੀਂ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ । ਬੀਬੀ ਜਗੀਰ ਕੌਰ ਨੇ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਧਾਨਗੀ ਲਈ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ।
Total Views: 280 ,
Real Estate



















