ਕਾਂਗਰਸੀ ਬਣੇ ਸ਼ੇਰ ਸਿੰਘ ਘੁਬਾਇਆ

ਅਕਾਲੀ ਦਲ (ਬਾਦਲ) ਨੂੰ ਅਲਵਿਦਾ ਕਹਿਣ ਤੋਂ ਬਾਅਦ ਫ਼ਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਦਿੱਲੀ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਕਾਂਗਰਸ ਦਾ ਹੱਥ ਫੜਿਆ ਹੈ। ਖ਼ਬਰਾਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਹੀ ਚੋਣ ਲੜਾਏਗੀ।
ਕਰੀਬ ਦੋ ਸਾਲਾਂ ਤੋਂ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਘੁਬਾਇਆ ਨੇ ਸੋਮਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਘੁਬਾਇਆ ਨੇ ਕਿਹਾ ਸੀ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ।ਫਿਰੋਜ਼ਪੁਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼ੇਰ ਸਿੰਘ ਘੁਬਾਇਆ ‘ਰਾਏ ਸਿੱਖ’ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਇਸ ਜ਼ਿਲ੍ਹੇ ਵਿੱਚ ਪਾਰਟੀ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਇਸ ਭਾਈਚਾਰੇ ਦੀ ਹਮਾਇਤ ਸ਼ੇਰ ਸਿੰਘ ਨੂੰ ਮੰਨੀ ਜਾਂਦੀ ਹੈ। ਘੁਬਾਇਆ ਦਾ ਪੁੱਤਰ ਪਹਿਲਾਂ ਹੀ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦਾ ਵਿਧਾਇਕ ਹੈ।

Total Views: 358 ,
Real Estate