
ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਕੀਤੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਸਾਬਕਾ ਸੰਸਦੀ ਸਕੱਤਰ ਤੇ ਐਸਜੀਪੀਸੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਬਾਦਲਾਂ ਵਿਰੁੱਧ ਬਗਾਵਤ ਦਾ ਝੰਡਾ ਚੁੱਕ ਲਿਆ ਹੈ। ਘੁੰਨਸ ਵਲੋਂ ਪ੍ਰੈਸ ਕਾਨਫਰੰਸ ਕਰਕੇ ਬੀਬੀ ਜਗੀਰ ਕੌਰ ਵਲੋਂ ਕੀਤੀ ਬਗਾਵਤ ਦੀ ਤਾਰੀਫ ਕੀਤੀ ਹੈ। ਐਸਜੀਪੀਸੀ ਪ੍ਰਧਾਨ ਦੀ ਚੋਣ ਵਿੱਚ ਬਾਦਲਾਂ ਦੇ ਪ੍ਰਧਾਨ ਦੇ ਵਿਰੋਧ ਦਾ ਐਲਾਨ ਕੀਤਾ ਹੈ। ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਉਹ ਲੰਬੇ ਸਮੇਂ ਤੋਂ ਬੇਚੈਨੀ ਵਿੱਚ ਸਨ ਅਤੇ ਮਨ ਦਾ ਭਾਰ ਹਲਕਾ ਕਰਨ ਲਈ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਮੁਆਫੀ ਮੰਗਾਂਗਾ। ਘੁੰਨਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਗੁਰੂ ਗ੍ਰੰਥ ਸਮੇਤ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਉਹ ਪਿਛਲੇ ਲੰਬੇ ਸਮੇਂ ਤੋਂ ਅੰਦਰੋਂ ਪ੍ਰੇਸ਼ਾਨ ਸਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਜ਼ਿੰਮੇਵਾਰ ਸਿੱਧਮ ਸਿੱਧੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਅਤੇ ਸਮੇਂ ਦੇ ਐੱਸਜੀਪੀਸੀ ਮੈਂਬਰ ਵੀ ਹਨ। ਪਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਅਤੇ ਐੱਸਜੀਪੀਸੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਸ ਨਾਲ ਦੇਸ਼ ਅਤੇ ਵਿਦੇਸ਼ ਦੀ ਸਿੱਖ ਸੰਗਤ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਖ਼ਿਲਾਫ਼ ਰੋਸ ਵੇਖਣ ਨੂੰ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਉਹ ਮੌਜੂਦਾ ਸਰਕਾਰ ਅਤੇ ਐਸਜੀਪੀਸੀ ਦੀ ਸੇਵਾ ਨਿਭਾ ਰਹੇ ਸਨ। ਜਿਸ ਲਈ ਉਹ ਆਪ ਖੁਦ ਵੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਸਿੱਧੇ ਜ਼ਿੰਮੇਵਾਰ ਹਨ। ਉਨ੍ਹਾਂ ਹੱਥ ਬੰਨ੍ਹ ਕੇ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ ਅਤੇ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਸਜ਼ਾ ਲਈ ਵੀ ਪੇਸ਼ ਹੋਣ ਦੀ ਗੱਲ ਆਖੀ।
ਘੁੰਨਸ ਅਤੇ ਬਲਦੇਵ ਸਿੰਘ ਚੂੰਘਾਂ ਵੱਲੋਂ ਸਾਂਝੇ ਤੌਰ ‘ਤੇ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਸਮਰਥਨ ਦੇਣ ਲਈ ਵੀ ਐਸਜੀਪੀਸੀ ਮੈਂਬਰਾਂ ਨੂੰ ਬੇਨਤੀ ਕੀਤੀ।


















