
ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸਾਂਬਾ ਜ਼ਿਲ੍ਹੇ ‘ਚ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਦੋ ਬੱਸਾਂ ਦੀ ਆਪਸ ‘ਚ ਟੱਕਰ ਹੋ ਗਈ। ਇਸ ਹਾਦਸੇ ‘ਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ‘ਚ 13 ਸਾਲਾ ਲੜਕੀ ਦੀ ਵੀ ਜਾਨ ਚਲੀ ਗਈ ਹੈ ਅਤੇ 17 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨੇੜਲੇ ਹਸਰਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਬੁੱਧਵਾਰ ਸ਼ਾਮ ਨੂੰ ਵਾਪਰੀ, ਜਦੋਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸਾਂ ਦਾ ਕੰਟਰੋਲ ਵਿਗੜ ਗਿਆ ।
Total Views: 247 ,
Real Estate



















