ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਦੇ ਕਤਲ ਦੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਅੱਜ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਕਾਤਲਾਨਾ ਹਮਲੇ ਵਿਚ ਡੇਰਾ ਪ੍ਰੇਮੀ ਦੇ ਸੁਰੱਖਿਆ ਕਰਮਚਾਰੀ ਅਤੇ ਨਜ਼ਦੀਕ ਖੜ੍ਹੇ ਐੱਮਸੀ ਅਮਰ ਸਿੰਘ ਵਿਰਦੀ ਦੇ ਵੀ ਗੋਲੀਆਂ ਵੱਜਣ ਦੀ ਸੂਚਨਾ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉੱਪਰ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਦੇ ਦੋਸ਼ ਸਨ। ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਂਈਡ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲੀਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਮੌਕੇ ‘ਤੇ ਨਾ ਤਾਂ ਇਸ ਦਾਅਵੇ ਤੋਂ ਇਨਕਾਰ ਕਰ ਸਕਦੇ ਹਨ ਅਤੇ ਨਾ ਹੀ ਪੁਸ਼ਟੀ ਕਰ ਸਕਦੇ ਹਨ।

Total Views: 407 ,
Real Estate