ਮਿਸਰ : ਨਹਿਰ ਵਿਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ ,ਬੱਚਿਆਂ ਸਮੇਤ 19 ਲੋਕਾਂ ਦੀ ਮੌਤ

ਮਿਸਰ ‘ਚ ਯਾਤਰੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਕਈ ਸਵਾਰੀਆਂ ਦੇ ਜ਼ਖ਼ਮੀ ਹੋਣ ਬਾਰੇ ਵੀ ਖਬਰ ਹੈ। ਇਸ ਬੱਸ ‘ਚ ਕਰੀਬ 35 ਲੋਕ ਸਵਾਰ ਸਨ। ਦੇਸ਼ ਦੇ ਸਿਹਤ ਮੰਤਰਾਲੇ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ। ਸਰਕਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਇਹ ਹਾਦਸਾ ਮਿਸਰ ਦੀ ਨੀਲ ਨਦੀ ਦੇ ਡੈਲਟਾ ਖੇਤਰ ਵਿੱਚ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਘਟਨਾ ‘ਚ ਜ਼ਖਮੀ ਹੋਏ ਸਾਰੇ ਲੋਕ ਫਿਲਹਾਲ ਹਸਪਤਾਲ ‘ਚ ਜ਼ੇਰੇ ਇਲਾਜ ਹਨ।

Total Views: 191 ,
Real Estate