ਬੱਸ ਡਰਾਇਵਰ ਨੂੰ ਪਿਆ ਦੌਰਾ, ਆਟੋ ਨਾਲ ਹੋਈ ਟੱਕਰ ‘ਚ 1 ਮੌਤ

ਦਿੱਲੀ ਵਿੱਚ ਉਸ ਵੇਲੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇੱਥੇ ਉਲਟ ਦਿਸ਼ਾ ਤੋਂ ਆ ਰਹੀ ਇੱਕ ਬੱਸ ਨੇ ਇੱਕ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ‘ਚ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਬੱਸ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਠੀਕ ਪਹਿਲਾਂ ਬੱਸ ਦੇ ਡਰਾਈਵਰ ਨੂੰ ਮਿਰਗੀ ਦਾ ਦੌਰਾ ਪਿਆ ਸੀ। ਇਸ ਕਾਰਨ ਉਹ ਬੱਸ ‘ਤੇ ਕਾਬੂ ਨਾ ਰੱਖ ਸਕਿਆ ਅਤੇ ਬੱਸ ਨੇ ਸਾਹਮਣੇ ਤੋਂ ਆ ਰਹੇ ਆਟੋ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਘਟਨਾ ਵਿੱਚ ਜ਼ਖ਼ਮੀ ਹੋਏ ਆਟੋ ਰਿਕਸ਼ਾ ਚਾਲਕ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਬਾਅਦ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਵੇਲੇ ਆਟੋ ਵਿੱਚ ਡਰਾਈਵਰ ਤੋਂ ਇਲਾਵਾ ਹੋਰ ਸਵਾਰੀਆਂ ਸਨ। ਜਿਸ ਦੀ ਸ਼ਿਕਾਇਤ ‘ਤੇ ਪੁਲਸ ਨੇ ਇਸ ਮਾਮਲੇ ‘ਚ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Total Views: 83 ,
Real Estate