ਪਤੰਗਬਾਜੀ ਦਾ ਸਮਾਂ ਆਉਂਦਿਆਂ ਹੀ ਚਾਈਨਾ ਡੋਰ ਨੇ ਲਈ ਬੱਚੇ ਦੀ ਜਾਨ

ਰੂਪਨਗਰ ਦੇ ਨੰਗਲ ਚੌਕ ਨੇੜਲੇ ਰੇਲਵੇ ਫਾਟਕ ਕੋਲ ਸਾਈਕਲ ’ਤੇ ਜਾ ਰਿਹਾ ਬੱਚਾ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ਵਿੱਚ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਸ਼ਨ(12) ਪੁੱਤਰ ਰਣਜੀਤ ਸਿੰਘ ਵਾਸੀ ਮਾਜਰੀ ਵੱਜੋਂ ਹੋਈ ਹੈ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚਾਈਨਾ ਡੋਰ ’ਤੇ ਸਖਤੀ ਨਾਲ ਪਾਬੰਦੀ ਲਗਾਈ ਜਾਵੇ ਅਤੇ ਇਹ ਡੋਰ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Total Views: 80 ,
Real Estate