RAW ਅਧਿਕਾਰੀ ਨੇ 10ਵੀਂ ਮੰਜਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ ਜਾਂ ਰਾਅ ਦੇ ਇਕ ਅਧਿਕਾਰੀ ਨੇ ਦਿੱਲੀ ‘ਚ ਏਜੰਸੀ ਦੀ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਦਿੱਲੀ ਪੁਲਿਸ ਮੁਤਾਬਕ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਅਧਿਕਾਰੀ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਗੌਰਤਲਬ ਹੈ ਕਿ ਰਾਅ ਦਾ ਦਫ਼ਤਰ ਲੋਧੀ ਕਲੋਨੀ ਇਲਾਕੇ ਵਿੱਚ ਸਥਿਤ ਹੈ। ਪੁਲਿਸ ਮੁਤਾਬਕ ਮੌਕੇ ਤੋਂ ਅਜੇ ਤੱਕ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਰਾਅ ਦਾ ਅਧਿਕਾਰੀ ਡਿਪਰੈਸ਼ਨ ਵਿੱਚ ਸੀ। ਅਧਿਕਾਰੀ ਦਫ਼ਤਰ ਵਿੱਚ ਕੰਮ ਕਰ ਰਹੇ ਸਨ। ਇਸ ਦੌਰਾਨ ਉਹ ਉੱਠਿਆ ਅਤੇ ਅਚਾਨਕ ਖਿੜਕੀ ਦੇ ਕੋਲ ਗਿਆ ਅਤੇ ਹੇਠਾਂ ਛਾਲ ਮਾਰ ਦਿੱਤੀ।

Total Views: 108 ,
Real Estate