ਅਕਾਲੀ ਦਲ ਤੇ ਭਾਜਪਾ ਦਾ ਫਿਰ ਹੋਣ ਜਾ ਰਿਹਾ ਗਠਜੋੜ ?

ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਚਰਚਾ ਇਕ ਵਾਰ ਫਿਰ ਛਿੜੀ ਹੈ। ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਆਖਿਆ ਹੈ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ਉਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਸਕਦਾ। ਮਲੂਕਾ ਨੇ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿਚ ਭਾਜਪਾ ਨਾਲ ਪੰਜਾਬ ਅੰਦਰ ਅਕਾਲੀ ਦਲ ਦਾ ਕੋਈ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਇਸ ਸਮਝੌਤੇ ਵਿਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ।
ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਆਖਿਆ ਹੈ ਕਿ ਜੇਕਰ ਗੱਠਜੋੜ ਹੋਇਆ ਤਾਂ ਸ਼ਰਤਾਂ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦੇ ਉਤੇ ਅਕਾਲੀ ਦਲ ਨੂੰ ਕਿਸਾਨਾਂ ਨਾਲ ਹੀ ਰਹਿਣਾ ਪੈਣਾ ਸੀ। ਉਨ੍ਹਾਂ ਕਿਹਾ ਕਿ ਹੁਣ ਮੁੜ ਗੱਠਜੋੜ ਦੀ ਗੱਲ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਨੇ ਸਿਰੇ ਲਾਉਣੀ ਹੈ। ਇਹ ਸਭ ਮੇਰੇ ਕਹਿਣਾ ਨਾਲ ਤਾਂ ਨਹੀਂ ਹੋਣਾ।
ਦੂਜੇ ਪਾਸੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਗੱਠਜੋੜ ਦੀ ਚਰਚਾ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

Total Views: 130 ,
Real Estate