‘ਤਾਰੀਖ-ਪੇ-ਤਾਰੀਖ’ : ਮੇਰੇ ਖਿਲਾਫ ਚੱਲ ਰਿਹਾ ਮੁਕੱਦਮਾ ਕਦੇ ਖਤਮ ਨਹੀਂ ਹੋਵੇਗਾ-ਆਸਾਰਾਮ

ਬਲਾਤਕਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰੇਦਾਰ ਆਸਾਰਾਮ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਆਸਾਰਾਮ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਤੁਹਾਡੇ ਖਿਲਾਫ ਮੁਕੱਦਮਾ ਚੱਲ ਰਿਹਾ ਹੈ। ਇਸ ਲਈ ਅਸੀਂ ਜਨਵਰੀ ਵਿਚ ਇਸ ਮਾਮਲੇ ਦੀ ਸੁਣਵਾਈ ਕਰਾਂਗੇ। ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਆਸਾਰਾਮ ਦਾ ਦਰਦ ਵਧ ਗਿਆ ਅਤੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਅਜਿਹੇ ‘ਚ ਲੱਗਦਾ ਹੈ ਕਿ ਮੇਰਾ ਮੁਕੱਦਮਾ ਕਦੇ ਖਤਮ ਨਹੀਂ ਹੋਵੇਗਾ। ਆਸਾਰਾਮ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਆਸਾਰਾਮ ਦੀ ਤਰਫੋਂ ਕਿਹਾ ਗਿਆ, ‘ਮੇਰੇ ਮਾਮਲੇ ‘ਚ ਜਿਸ ਤਰ੍ਹਾਂ ਨਾਲ ਸੁਣਵਾਈ ਚੱਲ ਰਹੀ ਹੈ। ਅਜਿਹੇ ‘ਚ ਮੈਨੂੰ ਨਹੀਂ ਲੱਗਦਾ ਕਿ ਮੇਰੇ ਖਿਲਾਫ ਚੱਲ ਰਿਹਾ ਮੁਕੱਦਮਾ ਕਦੇ ਖਤਮ ਹੋਵੇਗਾ।
ਆਸਾਰਾਮ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ‘ਚ ਆਸਾਰਾਮ ਨੇ ਆਪਣੀ ਵਿਗੜਦੀ ਸਿਹਤ ਅਤੇ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਬਿਹਤਰ ਇਲਾਜ ਲਈ ਜ਼ਮਾਨਤ ਦੀ ਅਪੀਲ ਕੀਤੀ ਹੈ।

Total Views: 133 ,
Real Estate