ਮੁੰਬਈ-ਪੁਣੇ ਹਾਈਵੇਅ ‘ਤੇ 2 ਕਾਰਾਂ ਸਿੱਧੀ ਟੱਕਰ, 5 ਲੋਕਾਂ ਦੀ ਮੌਤ

ਮਹਾਰਾਸ਼ਟਰ ‘ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਮੁੰਬਈ-ਪੁਣੇ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਸਵੇਰੇ ਇਕ ਕਾਰ ਤੇਜ਼ ਰਫਤਾਰ ਨਾਲ ਦੂਜੇ ਵਾਹਨ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਮੁੰਬਈ-ਪੁਣੇ ਐਕਸਪ੍ਰੈੱਸ ਵੇਅ ‘ਤੇ ਖਪੋਲੀ ਇਲਾਕੇ ਦੀ ਹੈ, ਜਿੱਥੇ ਇਕ ਕਾਰ ਨੇ ਸਾਹਮਣੇ ਤੋਂ ਦੂਜੇ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਫਿਲਹਾਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਾਹਨਾਂ ਦੀ ਰਫਤਾਰ ਜ਼ਿਆਦਾ ਸੀ।

Total Views: 203 ,
Real Estate