ਫਾਰੂਕ ਅਬਦੁੱਲਾ ਨੇ ਆਪਣੀ ਪਾਰਟੀ ਦੇ ਪ੍ਰਧਾਨ ਤੋਂ ਅਚਾਨਕ ਦਿੱਤਾ ਅਸਤੀਫਾ

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਆਪਣੀ ਪਾਰਟੀ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਹੁਣ 5 ਦਸੰਬਰ ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਡਾ. ਫਾਰੂਕ ਅਬਦੁੱਲਾ ਨੇ ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਵਜੋਂ ਅਹੁਦਾ ਛੱਡਣ ਦੇ ਆਪਣੇ ਫੈਸਲੇ ਬਾਰੇ ਆਪਣੇ ਸਾਥੀਆਂ ਨੂੰ ਸੂਚਿਤ ਕੀਤਾ ਹੈ। ਪਾਰਟੀ ਦੇ ਸੀਨੀਅਰ ਸਾਥੀਆਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਫਾਰੂਕ ਅਬਦੁੱਲਾ ਇਸ ਗੱਲ ‘ਤੇ ਅੜੇ ਰਹੇ ਕਿ ਉਹ ਆਪਣੇ ਫੈਸਲੇ ‘ਤੇ ਮੁੜ ਵਿਚਾਰ ਨਹੀਂ ਕਰਨਗੇ।ਫਾਰੂਕ ਅਬਦੁੱਲਾ ਨੇ ਮੀਡੀਆ ਨੂੰ ਦੱਸਿਆ ਕਿ “ਮੈਂ ਹੁਣ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਨਹੀਂ ਲੜਾਂਗਾ। ਇਸ ਅਹੁਦੇ ਲਈ ਚੋਣ 5 ਦਸੰਬਰ ਨੂੰ ਹੋਵੇਗੀ। ਹੁਣ ਸਮਾਂ ਆ ਗਿਆ ਹੈ ਕਿ ਨਵੀਂ ਪੀੜ੍ਹੀ ਇਹ ਜ਼ਿੰਮੇਵਾਰੀ ਨਿਭਾਵੇ। ਇਹ ਇੱਕ ਲੋਕਤੰਤਰੀ ਪ੍ਰਕਿਰਆ ਹੈ।” ਜ਼ਿਕਰਯੋਗ ਹੈ ਕਿ ਫਾਰੂਕ ਅਬਦੁੱਲਾ ਪਹਿਲੀ ਵਾਰ 1983 ਵਿੱਚ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਬਣੇ ਸਨ।

Total Views: 234 ,
Real Estate