
ਪਟਿਆਲਾ ਪੁਲੀਸ ਨੇ ਨਾਇਬ ਤਹਿਸੀਲਦਾਰ ਪ੍ਰੀਖਿਆ ਘਪਲੇ ਟੌਪਰ ਸਮੇਤ ਦੋ ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਸਾਲ ਮਈ ਵਿੱਚ ਹੋਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਦੂਜਾ ਰੈਂਕ ਹਾਸਲ ਕਰਨ ਵਾਲੇ ਬਲਰਾਜ ਸਿੰਘ ਵਾਸੀ ਮੂਨਕ ਤੇ 21ਵਾਂ ਰੈਂਕ ਪ੍ਰਾਪਤ ਕਰਨ ਵਾਲੇ ਵਰਿੰਦਰਪਾਲ ਚੌਧਰੀ ਵਾਸੀ ਘੱਗਾ ਨੂੰ ਪਾਸਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੇ ਪ੍ਰੀਖਿਆ ਵਿੱਚ ਇਲੈਕਟ੍ਰਾਨਿਕ ਯੰਤਰਾਂ ਦੀ ਵਰਤੋਂ ਕੀਤੀ। ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।
Total Views: 212 ,
Real Estate



















