ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹਥਿਆਰ ਸਪਲਾਈ ਕਰਨ ਤੇ ਮਾਰਿਆ ਗਿਆ ਰਿੰਦਾ ?

ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਸਦੀ ਮੌਤ ਦੀ ਪੁਸ਼ਟੀ ਕੀਤੀ ਹੈ। ਰਿੰਦਾ ਭਾਰਤ ਤੋਂ ਭੱਜ ਕੇ ਪਾਕਿਸਤਾਨ ਵਿੱਚ ਚਲਾ ਗਿਆ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ਵਿੱਚ ਮੌਤ ਹੋਈ ਹੈ। ਰਿੰਦਾ ਦੀ ਮੌਤ ਲਾਹੌਰ ਦੇ ਇੱਕ ਹਸਪਤਾਲ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਓਵਰ ਡੋਜ਼ ਨਾਲ ਉਸ ਦੀ ਮੌਤ ਹੋਣ ਦਾ ਖ਼ਦਸ਼ਾ ਹੈ ।
ਇਸੇ ਦੌਰਾਨ ਬੰਬੀਹਾ ਗਰੁੱਪ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਵਿੱਚ ਹਰਵਿੰਦਰ ਸਿੰਘ ਰਿੰਦਾ ਦਾ ਕਤਲ ਕੀਤਾ ਗਿਆ ਹੈ।ਜਸਪ੍ਰੀਤ ਜੱਸੀ ਨਾਮ ਤੋਂ ਇਹ ਪੋਸਟ ਪਾਈ ਗਈ ਹੈ । ਜਿਸ ਵਿੱਚ ਇਹ ਲਿਖਆ ਗਿਆ ਹੈ ਜੋ ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦਾ ਕਤਲ ਹੋਇਆ ਹੈ ਉਹ ਅਸੀਂ ਕਰਵਾਇਆ ਹੈ । ਰਿੰਦਾ ਨੂੰ ਸਾਡੇ ਹੀ ਵੀਰਾਂ ਨੇ ਪਾਕਿਸਤਾਨ ਵਿੱਚ ਸੈੱਟ ਕੀਤਾ ਸੀ। ਪਰ ਉਹ ਸਾਡੇ ਵਿਰੋਧੀ ਗਰੁੱਪਾਂ ਨਾਲ ਰਲ ਕੇ ਚਿੱਟੇ ਦਾ ਕੰਮ ਕਰਨ ਲੱਗ ਪਿਆ ਸੀ ਅਤੇ ਸਾਡੇ ਬੰਦਿਆਂ ਦਾ ਨੁਕਸਾਨ ਕਰ ਰਿਹਾ ਸੀ।ਸਾਡੇ ਵੀਰ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਇਸ ਨੇ ਹੀ ਗੋਲਡੀ ਹੋਣਾ ਨੂੰ ਹਥਿਆਰ ਦਿੱਤੇ ਸੀ। ਇਸ ਦਾ ਖਾਮਿਆਜਾ ਇਸ ਨੂੰ ਭੁਗਤਣਾ ਪਿਆ।ਹੋਰ ਵੀ ਬਹੁਤ ਮਾੜੀਆਂ ਇਸ ਬੰਦੇ ਨੇ ਕੀਤੀਆਂ । ਬਾਕੀ ਹੋਰ ਜੋ ਨੇ ਜ਼ਿਆਦਾ ਸਮਾ ਨਹੀ ਲੱਗਦਾ ਕਿਸੇ ਵੀ ਦੇਸ਼ ਵਿੱਚ ਲੁੱਕ ਲਵੋ।

Total Views: 169 ,
Real Estate