ਅੰਮ੍ਰਿਤਸਰ: ਦੁਕਾਨਦਾਰ ਨੇ ਠੋਕਿਆ ਲੁਟੇਰਾ

ਅੰਮ੍ਰਿਤਸਰ ‘ਚ ਹਥਿਆਰਬੰਦ ਲੁਟੇਰਿਆਂ ਵੱਲੋਂ ਜਦ ਗੱਡੀ ਲੁੱਟਣ ਦੇ ਇਰਾਦੇ ਨਾਲ ਇਕ ਕਾਰ ਚਾਲਕ ਨੂੰ ਪਿਸਤੌਲ ਦਿਖਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਚਾਲਕ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਲੁਟੇਰਿਆਂ ‘ਤੇ ਹੀ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਲੁਟੇਰੇ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਅਤੇ ਉਸ ਦਾ ਸਾਥੀ ਜਾਨ ਬਚਾ ਕੇ ਮੌਕੇ ਤੋਂ ਫਰਾਰ ਹੋ ਗਿਆ। ਰਣਜੀਤ ਸਿੰਘ ਬੱਗਾ ਜੋ ਸੁਨਿਆਰ ਦਾ ਕੰਮ ਕਰਦਾ ਹੈ ਆਪਣੀ ਦੁਕਾਨ ਬੰਦ ਕਰ ਕੇ ਘਰ ਜਾ ਰਿਹਾ ਸੀ। ਜਦੋਂ ਉਹ ਅੰਮ੍ਰਿਤਸਰ ਬਾਈਪਾਸ ‘ਤੇ ਪਹੁੰਚਿਆ ਤਾਂ ਦੋ ਲੁਟੇਰਿਆਂ ਵੱਲੋਂ ਉਸ ਨਾਲ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਤੇ ਪਸਤੌਲ ਦਿਖਾਕੇ ਡਰਾਉਣਾ ਸ਼ੁਰੂ ਕਰ ਦਿੱਤਾ। ਇਸ ‘ਤੇ ਰਣਜੀਤ ਸਿੰਘ ਨੇ ਵੀ ਆਪਣੀ ਲਾਇਸੰਸੀ ਪਿਸਤੌਲ ਦੇ ਨਾਲ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਲੁਟੇਰੇ ਨੂੰ ਗੋਲੀ ਵੱਜੀ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਸਰਾ ਲੁਟੇਰਾ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਅਨੁਸਾਰ ਇਸ ਵਿਚ ਇਕ ਲੁਟੇਰੇ ਦੀ ਮੌਤ ਹੋ ਗਈ ਅਤੇ ਲੁਟੇਰੇ ਦੇ ਹੱਥ ‘ਚੋਂ ਇਕ ਨਾਜਾਇਜ਼ ਹਥਿਆਰ ਬਰਾਮਦ ਹੋਇਆ ਹੈ। ਦੂਜਾ ਲੁਟੇਰਾ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਲੁਟੇਰੇ ਦੀ ਲਾਸ਼ ਆਪਣੇ ਕਬਜ਼ੇ ‘ਚ ਲੈ ਕੇ ਪੁਲਿਸ ਨੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Total Views: 233 ,
Real Estate