
ਪੰਜਾਬ ਵਿਚ ਗੰਨ ਕਲਚਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਹੁਕਮਾਂ ਦੇ 9 ਦਿਨਾਂ ਦੇ ਅੰਦਰ ਸੂਬੇ ਵਿਚ ਹੁਣ ਤੱਕ 899 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਲਾਇਸੈਂਸ ਸਸਪੈਂਡ ਕੀਤੇ ਜਾ ਚੁੱਕੇ ਹਨ। ਪੁਲਿਸ ਨੇ ਇਹਨਾਂ ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਜਲਦੀ ਤੋਂ ਜਲਦੀ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਜਿਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਜਾਂ ਮੁਅੱਤਲ ਕੀਤੇ ਗਏ ਸਨ, ਉਹਨਾਂ ‘ਚੋਂ ਜ਼ਿਆਦਾਤਰ ਨੇ ਹਥਿਆਰ ਲੈਣ ਲਈ ਫਰਜ਼ੀ ਪਤੇ ਦਿੱਤੇ ਸਨ। ਕਈ ਅਜਿਹੇ ਸਨ ਜਿਨ੍ਹਾਂ ਨੇ ਨਿਯਮਾਂ ਵਿਚ ਸੋਧ ਤੋਂ ਬਾਅਦ ਆਪਣੇ ਹਥਿਆਰਾਂ ਨੂੰ ਸਰੰਡਰ ਨਹੀਂ ਕੀਤਾ। ਅਸਲਾ ਲਾਇਸੈਂਸ ਦੇ ਨਿਯਮ ਬਦਲ ਗਏ ਹਨ। ਇਕ ਲਾਇਸੈਂਸ ਧਾਰਕ ਸਿਰਫ਼ ਦੋ ਹਥਿਆਰ ਰੱਖ ਸਕਦਾ ਹੈ ਪਰ ਕੁਝ ਲੋਕਾਂ ਨੇ ਹੁਣ ਤੱਕ 3-3 ਹਥਿਆਰ ਰੱਖੇ ਹੋਏ ਹਨ। ਅਜਿਹੇ ਲੋਕਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ।
ਹੁਣ ਹਰ ਤਿੰਨ ਮਹੀਨੇ ਬਾਅਦ ਗੰਨ ਹਾਊਸ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਹਥਿਆਰਾਂ ਦੇ ਸਟਾਕ ਤੋਂ ਲੈ ਕੇ ਹਰ ਚੀਜ਼ ਦੀ ਜਾਂਚ ਕੀਤੀ ਜਾਵੇਗੀ।
Total Views: 134 ,
Real Estate